ਮੈਲਬਰਨ,ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਨੇ ਮੰਗਲਵਾਰ ਨੂੰ ਆਪਣੇ ਭਾਰਤੀ ਹਮਰੁਤਬਾ(ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ) ਕੋਲ ਭਾਰਤ ਦੇ ਕੈਨੇਡਾ ਵਿਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਚੁੱਕਿਆ ਹੈ। ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਉਸਨੇ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕੈਨੇਡਾ ਦੇ ਦੋਸ਼ਾਂ ਬਾਰੇ ਚਰਚਾ ਕੀਤੀ ਹੈ।
ਭਾਰਤ ਨੇ ਕੈਨੇਡਾ ਦੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ਅੰਦਰ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਦਾ ਹੁਕਮ ਦਿੱਤਾ ਸੀ। ਵੋਂਗ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਉਨ੍ਹਾਂ ਦਾ ਸੰਦੇਸ਼ ਇਹ ਸੀ ਕਿ ਲੋਕਾਂ ਨੂੰ ਆਸਟ੍ਰੇਲੀਆ ਵਿੱਚ ਸੁਰੱਖਿਅਤ ਅਤੇ ਸਤਿਕਾਰਤ ਹੋਣ ਦਾ ਅਧਿਕਾਰ ਹੈ, ਚਾਹੇ ਉਹ ਕੋਈ ਵੀ ਹੋਵੇ।