ਪੰਜਾਬ ‘ਚ ਵੱਡੀ ਵਾਰਦਾਤ! 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ

ਗੁਰਦਾਸਪੁਰ-ਬਟਾਲਾ ਨੇੜਲੇ ਪਿੰਡ ਚੰਦੂ ਮੰਝ ਵਿਚ ਇਕ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨੂੰ ਗੁਆਂਢ ਵਿਚ ਹੀ ਰਹਿਣ ਵਾਲੇ ਨੌਜਵਾਨਾਂ ਨੇ ਅੰਜਾਮ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਵਿਚ ਮੁੱਖ ਮੁਲਜ਼ਮ ਨੂੰ ਰਾਊਂਡਅਪ ਕਰ ਲਿਆ ਗਿਆ ਹੈ ਤੇ ਉਸ ਦੇ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਿਤਾ ਦਾਨਿਸ਼ ਨੇ ਕਿਹਾ ਕਿ ਉਹ ਹਲਵਾਈ ਹੈ ਤੇ ਉਸ ਦਾ ਪੁੱਤਰ ਅਭੈ ਵੀ ਉਸ ਦੇ ਨਾਲ ਹੀ ਕੰਮ ਕਰਦਾ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਗੁਆਂਢੀਆਂ ਦੇ ਨਾਲ ਮਾਮੂਲੀ ਤਕਰਾਰ ਹੋਈ ਸੀ। ਪਿੰਡ ਦੀ ਪੰਚਾਇਤ ਨੇ ਇਸ ਦਾ ਰਾਜੀਨਾਮਾ ਕਰਵਾ ਦਿੱਤਾ ਸੀ। ਬੀਤੀ ਦੇਰ ਸ਼ਾਮ ਨੂੰ ਜਦੋਂ ਉਹ ਘਰ ਵਿਚ ਮੌਜੂਦ ਨਹੀਂ ਸੀ ਤਾਂ ਕੁਝ ਨੌਜਵਾਨ ਉਸ ਦੇ ਘਰ ਆਏ ਤੇ ਉਸ ਦੇ ਪੁੱਤਰ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਸ ਦੇ ਪੁੱਤਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਾਨੂੰਨ ਤੋਂ ਇਨਸਾਫ਼ ਦੀ ਗੁਹਾਰ ਲਗਈ ਹੈ।

ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਚੰਦੂ ਮੰਝ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਵਿਚ ਇਕ 22 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਮੁੱਖ ਦੋਸ਼ੀ ਨੂੰ ਰਾਊਂਡ ਅਪ ਕਰ ਲਿਆ ਗਿਆ ਹੈ ਤੇ ਬਾਕੀਆਂ ਨੂੰ ਵੀ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *