ਨਵੀਂ ਦਿੱਲੀ : ਸਲਮਾਨ ਖਾਨ (Salman Khan) ਨੂੰ ਪਿਛਲੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਤੋਂ ਬਾਅਦ ਇਸ ਮਾਮਲੇ ‘ਚ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦਾ ਨਾਂ ਵੀ ਸ਼ਾਮਲ ਹੋ ਰਿਹਾ ਹੈ, ਜਿਨ੍ਹਾਂ ਨੂੰ ਰਾਏਪੁਰ ਦੇ ਇਕ ਵਿਅਕਤੀ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਮਨੋਰੰਜਨ ਜਗਤ ‘ਚ ਇਕ ਵਾਰ ਫਿਰ ਸਨਸਨੀ ਮਚ ਗਈ ਹੈ।
Shah Rukh Khan Threats: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,
