Punjab weather : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਜਾਰੀ ਹੋਈ ਵੱਡੀ ਐਡਵਾਈਜ਼ਰੀ

ਅੰਮ੍ਰਿਤਸਰ : ਸਰਦ ਰੁੱਤ ਦੀ ਆਮਦ ਸ਼ੁਰੂ ਹੁੰਦਿਆਂ ਹੀ ਸਿਹਤ ਵਿਭਾਗ ਨੇ ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਵਿਭਾਗ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਰਦ ਰੁੱਤ ਦੀ ਆਮਦ ਨੂੰ ਮੁੱਖ ਰੱਖਦਿਆਂ ਆਪਣਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਣ ਦੀ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਸਮੁੱਚੇ ਸਰਕਾਰੀ ਹਸਪਤਾਲਾਂ ਦੇ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਦੇ ਪ੍ਰਬੰਧ ਸੁਚੱਜੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਸਰਦ ਰੁੱਤ ਦੀ ਆਮਦ ਨੂੰ ਮੁੱਖ ਰੱਖਦਿਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਤਿਆਰੀਆਂ ਕਰਨ ਸੰਬਧੀ ਅਹਿਮ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਲਈ ਐਮਰਜੈਂਸੀ ਡਰੱਗ, ਜ਼ਰੂਰੀ ਦਵਾਈਆਂ ਦਾ ਸਟਾਕ, ਗਰਮ ਕੰਬਲ, ਵਾਰਮਰ, ਬਲੋਅਰ, ਹੀਟਰ, ਰੇਡੀਏਂਟ ਵਾਰਮਰ, ਵਾਟਰ ਗੀਜਰ, ਵਾਰਮ ਵਾਟਰ ਡਿਸਪੈਂਸਰ ਅਤੇ ਦਰਵਾਜ਼ੇ-ਖਿੜਕੀਆਂ ਦੀ ਮੁਰੰਮਤ ਆਦਿ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਸਰਦ ਰੱਤ ਵਿਚ ਖਾਂਸੀ, ਜੁਕਾਮ, ਦਸਤ, ਉਲਟੀ, ਬੁਖਾਰ, ਛਾਤੀ ਦਾ ਰੁੱਕ ਜਾਣਾ, ਸਾਹ ਦੀ ਤਕਲੀਫ, ਨਮੂਨੀਆਂ ਆਦਿ ਦੇ ਮਰੀਜ਼ਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਲਈ ਸਿਹਤ ਵਿਭਾਗ ਨੂੰ ਮਰੀਜ਼ਾਂ ਦੀ ਦੇਖ-ਭਾਲ ਅਤੇ ਇਲਾਜ ਲਈ ਪੂਰੀ ਤਰ੍ਹਾਂ ਗੰਭੀਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ, ਡੀ. ਡੀ. ਐੱਚ. ਓ. ਡਾ. ਜਗਨਜੋਤ ਕੌਰ, ਜ਼ਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ, ਡੀ. ਐੱਮ. ਸੀ. ਡਾ. ਗੁਰਮੀਤ ਕੌਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਐੱਮ. ਈ. ਆਈ. ਓ. ਅਮਰਦੀਪ ਸਿੰਘ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।

Leave a Reply

Your email address will not be published. Required fields are marked *