ਜਲੰਧਰ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ‘ਚ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 12 ਨਵੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
Guru Nanak Jayanti 2024 : 12 ਨਵੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
