Canada News:ਕੈਨੇਡਾ ਵਿੱਚ ਖਾਲਿਸਤਾਨੀ ਅਧਾਰ ਹੈ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

ਚੰਡੀਗੜ੍ਹ, Canada News: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਦੀ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਸਮਾਗਮ ਦੌਰਾਨ ਦਿੱਤੇ ਇਕ ਬਿਆਨ ਵਿੱਚ ਕਿਹਾ ਕਿ “ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ ਹਨ, ਪਰ ਉਹ ਸਮੁੱਚੇ ਤੌਰ ’ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।
ਕੈਨੇਡਾ ਦੇ ਅੰਦਰ ਖਾਲਿਸਤਾਨੀ-ਸਮਰਥਨ ਆਧਾਰ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ ਟਰੂਡੋ ਦੀ ਇਹ ਪਹਿਲੀ ਟਿੱਪਣੀ ਸੀ। ਹਾਲਾਂਕਿ, ਉਸਨੇ ਨਾਲ ਹੀ ਇਹ ਕਿਹਾ ਕਿ ‘‘ਉਹ ਸਮੁੱਚੇ ਤੌਰ ‘ਤੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ।’’

ਜ਼ਿਕਰਯੋਗ ਹੈ ਕਿ ਕਥਿਤ ਤੌਰ ’ਤੇ ਖਾਲਿਸਤਾਨੀ ਵੱਖਵਾਦੀਆਂ ਨੇ ਬਰੈਂਪਟਨ ਵਿੱਚ ਇੱਕ ਮੰਦਰ ਦੇ ਅਹਾਤੇ ਦੇ ਅੰਦਰ ਹਿੰਦੂ-ਕੈਨੇਡੀਅਨ ਸ਼ਰਧਾਲੂਆਂ ‘ਤੇ ਹਮਲਾ ਕੀਤਾ ਸੀ। ਇਸ ਘਟਨਾ ਦੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੰਦਾ ਕੀਤੀ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਹਰੇਕ ਕੈਨੇਡੀਅਨ ਨੂੰ ਆਜ਼ਾਦੀ ਅਤੇ ਸੁਰੱਖਿਅਤ ਢੰਗ ਨਾਲ ਆਪਣੇ ਵਿਸ਼ਵਾਸ ਦਾ ਅਭਿਆਸ ਕਰਨ ਦਾ ਅਧਿਕਾਰ ਹੈ। ਟਰੂਡੋ ਨੇ ਭਾਈਚਾਰੇ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਤੁਰੰਤ ਜਵਾਬ ਦੇਣ ਲਈ ਸਥਾਨਕ ਅਧਿਕਾਰੀਆਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *