ਚੰਡੀਗੜ੍ਹ : ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਡੀਆਂ ‘ਚੋਂ ਝੋਨਾ ਖਰੀਦਣ ਵਿਚ ਨਾਕਾਮੀ ਕਾਰਨ ਦੁਖੀ ਕਿਸਾਨ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਦਾ ਕਾਲਾ ਦਿਨ ਹੈ। ਗਰੇਵਾਲ ਨੇ ਕਿਹਾ ਕਿ ਕਿਸਾਨ ਦੀ ਖੁਦਕਸ਼ੀ ਹੋਣ ਦੇ ਮਾਮਲੇ ਵਿੱਚ ਮੁੱਖ ਮੰਤਰੀ ‘ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਭਵਾਨੀਗੜ੍ਹ ਨੇੜਲੇ ਪਿੰਡ ਨਦਾਮਪੁਰ ਦਾ ਕਿਸਾਨ ਜਸਵਿੰਦਰ ਸਿੰਘ ਪਿਛਲੇ ਡੇਢ ਹਫ਼ਤੇ ਤੋਂ ਮੰਡੀ ‘ਚ ਝੋਨਾ ਨਾ ਵਿਕਣ ਕਾਰਨ ਦੁੱਖੀ ਸੀ। ਇਸ ਕਾਰਨ, ਨਿਰਾਸ਼ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਕਿਸਾਨ ਦੀ ਖੁਦਕੁਸ਼ੀ ਨੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਰੀਦ ਨਾਲ ਸਬੰਧਿਤ ਦਾਵਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ।
Related Posts
ਆਲ ਇੰਗਲੈਂਡ ਚੈਂਪੀਅਨਸ਼ਿਪ : ਸਿੰਧੂ ਪਹਿਲੇ ਦੌਰ ‘ਚੋਂ ਬਾਹਰ
ਸਪੋਰਟਸ ਡੈਸਕ- ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ…
BJP ਆਗੂ ਅਸ਼ਵਨੀ ਸ਼ਰਮਾ ਨੇ ਲਪੇਟੇ ’ਚ ਲਈ ‘ਆਪ’ ਸਰਕਾਰ, ਵਿੰਨ੍ਹੇ ਤਿੱਖੇ ਨਿਸ਼ਾਨੇ
ਲੁਧਿਆਣਾ, 14 ਸਤੰਬਰ- ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਕਰਦੇ ਹੋਏ ਵਿੱਤ ਮੰਤਰੀ ਹਰਪਾਲ…
ਗੁਰਦਾਸਪੁਰ ‘ਚ ਭਾਰਤੀ ਸਰਹੱਦ ‘ਤੇ ਦਿਸਿਆ ਪਾਕਿਸਤਾਨੀ ਡ੍ਰੋਨ, BSF ਜਵਾਨਾਂ ਨੇ ਕੀਤੀ Firing
ਡੇਰਾ ਬਾਬਾ ਨਾਨਕ: ਬੀਐਸਐਫ (BSF) ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਚੰਨਾ ‘ਤੇ ਤਾਇਨਾਤ ਬੀਐਸਐਫ਼…