ਲੁਧਿਆਣਾ/ਸਾਹਨੇਵਾਲ- ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ (ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਤੇ ਗੁਰਦਾਸਪੁਰ ਤੋਂ ਇਲਾਵਾ) ਦੇ ਪਿੰਡਾਂ ‘ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿੱਥੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਮ ਆਦਮੀ ਪਾਰਟੀ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਾਮ ਸਭਾਵਾਂ ਦੀਆਂ ਬੈਠਕਾਂ ਕਰਨ ਅਤੇ ਵਿਕਾਸ ਕੰਮਾਂ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਫੈਸਲੇ ਲੋਕਾਂ ਦੀ ਹਾਜ਼ਰੀ ’ਚ ਲੈਣ।
CM ਮਾਨ ਨੇ ਕੇਜਰੀਵਾਲ ਦੀ ਹਾਜ਼ਰੀ ‘ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਚੁਕਾਈ ਸਹੁੰ, ਕੀਤੀ ਖ਼ਾਸ ਅਪੀਲ
