ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ ‘ਚ ਕਿਹਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ
