ਡੇਰਾ ਬਾਬਾ ਨਾਨਕ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਤੇ ਦਿਨ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ ਐਸਪੀ ਵੱਲੋਂ ਗੈਂਗਸਟਰਾਂ ਦੀ ਮਦਦ ਕਰਨ ਦਾ ਦੋਸ਼ ਲਗਾਉਂਦਿਆਂ ਹੋਇਆਂ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨੂੰ ਕੀਤੀ ਗਈ ਸ਼ਿਕਾਇਤ ਤੇ ਇਲੈਕਸ਼ਨ ਕਮਿਸ਼ਨਰ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਸਬੰਧਿਤ ਡੀਐਸਪੀ ਜਸਬੀਰ ਸਿੰਘ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਲੈਕਸ਼ਨ ਕਮਿਸ਼ਨਰ ਵੱਲੋਂ ਕੀਤੀ ਗਈ ਕਾਰਵਾਈ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਮੰਗ ਕੀਤੀ ਕਿ ਸਬੰਧਤ ਡੀਐਸਪੀ ਨੂੰ ਮੌਜੂਦਾ ਡਿਊਟੀਆਂ ਤੋਂ ਤੁਰੰਤ ਮੁਕਤ ਕੀਤਾ ਜਾਵੇ ਅਤੇ ਡੀ.ਐਸ.ਪੀ, ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਯੋਗ ਅਧਿਕਾਰੀਆਂ ਦਾ ਪੈਨਲ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਤੇ ਰੰਧਾਵਾ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਗੈਂਗਸਟਰ ਸਬੰਧੀ ਕਲੀਨ ਚਿੱਟ ਦੇ ਕੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਹੀਂ ਨਿਭਾਈ ਜਿਸ ਲਈ ਉਹ ਮਾਨਯੋਗ ਹਾਈਕੋਰਟ ਜਾਣਗੇ।
ਡੀਐਸਪੀ ਨੂੰ ਇਲੈਕਸ਼ਨ ਕਮਿਸ਼ਨਰ ਵੱਲੋਂ ਤਬਦੀਲ ਕਰਨ ‘ਤੇ ਪਾਰਲੀਮੈਂਟ ਮੈਂਬਰ ਰੰਧਾਵਾ ਨੇ ਕੀਤਾ ਸਵਾਗਤ
