ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024’’ ਪੇਸ਼ ਕੀਤਾ ਜਿਸਦਾ ਮਕਸਦ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣਾ ਹੈ ਤੇ ਇਸ ਤਹਿਤ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ, ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਬਾਰੇ ਸ਼ੁਰੂਆਤੀ ਸਿੱਖਿਆ ਦਿੱਤੇ ਜਾਣ ਤੇ ਭਵਿੱਖੀ ਪੀੜੀਆਂ ਦੀ ਸਿਹਤ ਤੇ ਭਲਾਈ ਵਾਸਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ।
ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ‘ਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼
