ਫਰੀਦਕੋਟ : ਫਰੀਦਕੋਟ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦਾ ਸਮਰਥਨ ਕਰਨ ਵਾਲੀ ਫਰਜ਼ੀ ਪੋਸਟ ਵਾਇਰਲ ਹੋ ਰਹੀ ਹੈ। ਐਮਪੀ ਖਾਲਸਾ ਨੇ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਕਰਨਗੇ।
ਇਸ ਸਬੰਧੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਕਾਰਵਾਈ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਜੇਕਰ ਇਹ ਕਿਸੇ ਹੋਰ ਦੀ ਸ਼ਰਾਰਤ ਹੈ ਤਾਂ ਅਸੀਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਹਾਂ। ਸਾਡੀ ਕਿਸੇ ਨਾਲ ਵੀ ਗੱਲਬਾਤ ਗੁਰੂ ਸਿਧਾਂਤਾਂ ‘ਤੇ ਆਧਾਰਿਤ ਹੋਵੇਗੀ। ਕਿਉਂਕਿ ਅਸੀਂ ਸੰਗਤ ਅਤੇ ਗੁਰੂ ਨੂੰ ਸਮਰਪਿਤ ਹਾਂ। ਇਸ ਤਰ੍ਹਾਂ ਦੀਆਂ ਫਰਜ਼ੀ ਫੋਟੋਆਂ ਐਡਿਟ ਕਰਕੇ ਲੋਕਾਂ ਨੂੰ ਗੁੰਮਰਾਹ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਡੇ ਲਈ ਧਰਮ ਪਹਿਲਾਂ ਅਤੇ ਰਾਜਨੀਤੀ ਬਾਅਦ ਵਿੱਚ। ਇਨ੍ਹਾਂ ਲੋਕਾਂ ਦਾ ਸਮਰਥਨ ਕਰਨ ਦਾ ਕੋਈ ਮਤਲਬ ਨਹੀਂ ਹੈ। ਇਸ ਲਈ ਸਾਡੀ ਸੰਗਤ ਨੂੰ ਬੇਨਤੀ ਹੈ ਕਿ ਉਹ ਕਿਸੇ ਦੇ ਪਿਛੇ ਲੱਗ ਕੇ ਗੁੰਮਰਾਹ ਨਾ ਹੋਣ, ਅਸੀਂ ਇਸ ਸਬੰਧੀ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਹਾਂ।