ਬਠਿੰਡਾ/ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਵਕਤ ਧੰਨ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਹੋਇਆ, ਉਸ ਵਕਤ ਸਮਾਜ ਵਿਚ ਅੰਧਕਾਰ ਫ਼ੈਲਿਆ ਹੋਇਆ ਸੀ। ਅਗਿਆਨਤਾ ਦੀ ਧੁੰਦ ਪਸਰੀ ਹੋਈ ਸੀ। ਜਿਵੇਂ ਸੂਰਜ ਦੀ ਤੇਜ਼ ਰੌਸ਼ਨੀ ਹਨੇਰੇ ਨੂੰ ਚੀਰ ਦਿੰਦੀ ਹੈ ਤੇ ਧੁੰਦ ਦੇ ਪਸਾਰੇ ਨੂੰ ਖ਼ਤਮ ਕਰ ਦਿੰਦੀ ਹੈ ਤੇ ਰੌਸ਼ਨੀ ਕਰਦੀ ਹੈ, ਉਸੇ ਤਰ੍ਹਾਂ ਧੰਨ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਨੇ ਸਮਾਜ ਵਿਚ ਫ਼ੈਲੀ ਹੋਈ ਅਗਿਆਨਤਾ ਦੀ ਧੁੰਦ ਨੂੰ ਖ਼ਤਮ ਕਰ ਦਿੱਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਦਿੱਤੀ ਵਧਾਈ
