ਡੇਰਾ ਬਾਬਾ ਨਾਨਕ: ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 113ਬਟਾਲੀਅਨ ਦੀ ਬੀਓਪੀ ਆਬਾਦ ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਸ਼ੁੱਕਰਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਰਾਤ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਆਬਾਦ ਦੇ ਜਵਾਨਾਂ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 3 ਦੇ ਕਰੀਬ ਫਾਇਰ ਕਰਨ ਤੋਂ ਇਲਾਵਾ ਰੋਸ਼ਨੀ ਲਈ ਈਲੂ ਬੰਬ ਵੀ ਛੱਡੇ ਗਏ। ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਸ਼ਨਿੱਚਰਵਾਰ ਤੜਕਸਾਰ ਤੋਂ ਬੀਐਸਐਫ ਦੀ 113 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਹੋਇਆ ਹੈ।
Gurdaspur News: ਭਾਰਤੀ ਸਰਹੱਦ ‘ਤੇ ਮੁੜ ਦਿਸਿਆ ਪਾਕਿਸਤਾਨੀ ਡਰੋਨ
