ਸੁਲਤਾਨਪੁਰ ਲੋਧੀ -ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਗੁਰੂ ਸਾਹਿਬਾਨ ਦੇ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆ ਵੱਲੋਂ ਮਹੱਲਾ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੱਢਿਆ ਗਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਗੁਰਪੁਰਬ ਸੁਲਤਾਨਪੁਰ ਲੋਧੀ ਤੋਂ ਇਲਾਵਾ ਸਮੁੱਚੇ ਵਿਸ਼ਵ ਵਿੱਚ ਸਿੱਖ ਜਗਤ ਵੱਲੋਂ ਮਨਾਇਆ ਜਾ ਰਿਹਾ ਹੈ।
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਕੱਢਿਆ ਮਹੱਲਾ
