ਚੰਡੀਗੜ੍ਹ : ਯੂਰਪ ਅਤੇ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂਕੇ ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦਾ ਚਿੱਤਰ ਵੈਸਟਮਿੰਸਟਰ, ਲੰਡਨ ਸਥਿਤ ਬਰਤਾਨਵੀ ਸੰਸਦ ਦੇ ਉਪਰਲੇ ਸਦਨ ‘ਹਾਉਸ ਆਫ ਲਾਰਡਜ਼’ ਦੇ ਬਿਸ਼ਪ ਕਾਰੀਡੋਰ ਵਿੱਚ ਸਥਾਪਿਤ ਕੀਤਾ ਗਿਆ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਰਤਾਨਵੀ ਸੰਸਦ ਵਿੱਚ ਕਿਸੇ ਸਿੱਖ ਦਾ ਚਿੱਤਰ ਪ੍ਰਦਰਸ਼ਿਤ ਕੀਤਾ ਗਿਆ ਹੈ।
ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
