ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ (Beant Singh Assassination) ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਗਈ ਹੈ। High Court ਨੇ ਤਿੰਨ ਘੰਟੇ ਦੀ ਆਰਜ਼ੀ ਪੈਰੋਲ ਦਿੱਤੀ ਹੈ। ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਦਾ ਹੈ। ਲੁਧਿਆਣਾ ਦੇ ਰਾਜੋਆਣਾ ਕਲਾਂ ਪਿੰਡ ਦੇ ਮੰਜੀ ਸਾਹਿਬ ਗੁਰਦੁਆਰੇ ‘ਚ ਅੰਤਿਮ ਅਰਦਾਸ ਹੋਵੇਗੀ। ਜ਼ਿਕਰਯੋਗ ਹੈ ਕਿ 4 ਨਵੰਬਰ ਨੂੰ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ ਕੈਨੇਡਾ ‘ਚ ਮੌਤ ਹੋਈ ਸੀ।
ਰਾਜੋਆਣਾ ਨੇ ਪਹਿਲਾਂ ਪਟਿਆਲਾ ਜੇਲ੍ਹ ਸੁਪਰਡੈਂਟ ਨੂੰ ਪੈਰੋਲ ਲਈ ਅਪੀਲ ਕੀਤੀ ਸੀ ਪਰ ਉਨ੍ਹਾਂ ਮੰਗ ਠੁਕਰਾ ਦਿੱਤੀ ਗਈ।ਇਸ ਤੋਂ ਬਾਅਦ ਉਨ੍ਹਾਂ ਹਾਈ ਕੋਰਟ ਪਹੁੰਚ ਕੀਤੀ ਤੇ ਉਨ੍ਹਾਂ ਨੂੰ ਪੈਰੋਲ ਮਿਲ ਗਈ।
