ਤਰੁਨਪ੍ਰੀਤ ਸਿੰਘ ਸੌਂਦ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਪੰਚਾਂ ਨੂੰ ਚੁਕਾਈ ਸਹੁੰ

ਫ਼ਤਹਿਗੜ੍ਹ ਸਾਹਿਬ – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਵੱਲੋਂ ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਨਵੇਂ ਚੁਣੇ ਗਏ 2456 ਪੰਚਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਵਾਰ ਪਹਿਲੀ ਵਾਰ ਵੇਖਣ ਵਿਚ ਆਇਆ ਹੈ ਕਿ ਵੱਡੀ ਗਿਣਤੀ ਵਿਚ 3 ਹਜ਼ਾਰ ਦੇ ਲਗਭਗ ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ, ਜੋ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ।

ਪੰਚਾਇਤ ਮੰਤਰੀ ਨੇ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਪੰਜਾਬੀਆਂ ਨੂੰ ਵਧਾਈ ਦਿੱਤੀ ਤੇ ਇਸ ਪ੍ਰੋਗਰਾਮ ‘ਚ ਪੁੱਜੇ ਪੰਚਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿਥੇ ਸੂਬੇ ਅਤੇ ਦੇਸ਼ ਦੀ ਦੌਲਤ ਦੀ ਲੁੱਟ ਖਸੁੱਟ ਕੀਤੀ, ਉੱਥੇ ‘ਆਪ’ ਸਰਕਾਰ ਵਿਕਾਸ ’ਤੇ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਉਹ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾਉਣ ਅਤੇ ਪਿੰਡਾਂ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਵਿਚ ਨਗਰ ਨਿਵਾਸੀਆਂ ਦਾ ਪੂਰਾ ਸਹਿਯੋਗ ਲੈਣ।

Leave a Reply

Your email address will not be published. Required fields are marked *