ਜਲੰਧਰ, 15 ਸਤੰਬਰ (ਦਲਜੀਤ ਸਿੰਘ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਫਸੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ। ਗੁਰਦਾਸ ਮਾਨ ਨੇ ਪਹਿਲਾਂ ਇਸ ਮਾਮਲੇ ‘ਚ ਜਲੰਧਰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ।
ਇਸ ਤੋਂ ਬਾਅਦ ਉਸ ਨੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਦੱਸ ਦਈਏ ਕਿ ਗੁਰਦਾਸ ਮਾਨ ਖਿਲਾਫ਼ ਥਾਣਾ ਨਕੋਦਰ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ।ਉਹਨਾਂ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਵਿਚ ਮੇਲੇ ਦੌਰਾਨ ਲਾਡੀ ਸ਼ਾਹ ਨੂੰ ਤੀਜੇ ਗੁਰੂ ਅਮਰਦਾਸ ਜੀ ਦਾ ਅੰਸ਼-ਵੰਸ਼ ਦੱਸਿਆ ਸੀ।