ਗੁਰੂਸਰ ਸੁਧਾਰ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ ਤਿੰਨ ਘੰਟਿਆਂ ਦੀ ਪੈਰੋਲ ਤੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਅੱਜ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ। ਜਿੱਥੇ ਅੱਜ ਉਨ੍ਹਾਂ ਦੇ ਇੱਕਲੌਤੇ ਵੱਡੇ ਭਰਾ ਕੁਲਵੰਤ ਸਿੰਘ ਜੀ ਦੀ ਅੰਤਿਮ ਅਰਦਾਸ ਹੋ ਰਹੀ ਹੈ। ਇਸ ਮੌਕੇ ਭਾਈ ਸਾਹਿਬ ਭਾਈ ਗੁਰਚਰਨ ਸਿੰਘ ਗਰੇਵਾਲ ਸਾਬਕਾ ਜਰਨਲ ਸਕੱਤਰ ਐਸਜੀਪੀਸੀ,ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਐਸਜੀਪੀਸੀ ਨੂੰ ਗੁਰ ਫਤਿਹ ਦੀ ਸਾਂਝ ਪਾਉਂਦਿਆਂ ਹੋਇਆਂ ਭਾਈ ਸਾਹਿਬ ਗੁਰੂਦਆਰਾ ਮੰਜੀ ਸਾਹਿਬ ਆਪਣੇ ਭਾਈ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ।
ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 29 ਸਾਲਾਂ ਬਾਅਦ ਆਪਣੇ ਜੱਦੀ ਪਿੰਡ ਪਹੁੰਚੇ ਭਾਈ ਬਲਵੰਤ ਸਿੰਘ ਰਾਜੋਆਣਾ, ਤਿੰਨ ਘੰਟਿਆਂ ਦੀ ਮਿਲੀ ਪੈਰੋਲ
