ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

gurmeet singh/nawanpunjab.com

ਦੇਹਰਾਦੂਨ,15 ਸਤੰਬਰ (ਦਲਜੀਤ ਸਿੰਘ)- ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਰਾਜ ਭਵਨ ਵਿਚ ਆਯੋਜਿਤ ਇਕ ਸਾਦੇ ਸਮਾਰੋਹ ’ਚ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਆਰ. ਐੱਸ. ਚੌਹਾਨ ਨੇ ਲੈਫਟੀਨੈਂਟ ਜਨਰਲ ਸਿੰਘ ਨੂੰ ਅਹੁਦੇ ਦੇ ਸਹੁੰ ਚੁਕਾਈ।

ਨਵੇਂ ਰਾਜਪਾਲ ਦੇ ਸਹੁੰ ਚੁੱਕ ਸਮਾਰੋਹ ਵਿਚ ਪ੍ਰਦੇਸ਼ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਉਨ੍ਹਾਂ ਦੇ ਕੈਬਨਿਟ ਮੈਂਬਰ, ਮੁੱਖ ਸਕੱਤਰ ਐੱਸ. ਐੱਸ. ਸੰਧੂ, ਪੁਲਸ ਜਨਰਲ ਡਾਇਰੈਕਟਰ ਅਸ਼ੋਕ ਕੁਮਾਰ ਸਮੇਤ ਕਈ ਸੀਨੀਅਰ ਅਧਿਕਾਰੀ ਅਤੇ ਮਾਣਯੋਗ ਸ਼ਖਸੀਅਤਾਂ ਮੌਜੂਦ ਸਨ। ਦੱਸ ਦੇਈਏ ਕਿ ਲੈਫਟੀਨੈਂਟ ਜਨਰਲ ਸਿੰਘ ਨੇ ਬੇਬੀ ਰਾਨੀ ਮੌਰਈਆ ਦੀ ਥਾਂ ਲਈ ਹੈ, ਜਿਨ੍ਹਾਂ ਨੇ ਪਿਛਲੇ ਦਿਨੀਂ ਆਪਣਾ ਕਾਰਜਕਾਲ ਪੂਰਾ ਹੋਣ ਦੇ 2 ਸਾਲ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ।

Leave a Reply

Your email address will not be published. Required fields are marked *