ਗੁਰੂਸਰ ਸੁਧਾਰ: ਪਿੰਡ ਰਾਜੋਆਣਾ ਕਲਾਂ, ਜਿੱਥੇ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ 3 ਘੰਟੇ ਦੀ ਪੈਰੋਲ ‘ਤੇ ਆਪਣੇ ਇੱਕਲੌਤੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਭੋਗ ਉਪਰੰਤ ਭਾਈ ਸਾਹਿਬ ਨੇ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਪਣੇ ਵੱਡੇ ਭਰਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਐਸਜੀਪੀਸੀ ਪ੍ਰਧਾਨ, ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਭਾਈ ਰਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ ਚਾਰੋਂ ਐਸਜੀਪੀਸੀ ਮੈਂਬਰ, ਬਿਕਰਮਜੀਤ ਸਿੰਘ ਖਾਲਸਾ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਸੰਧੂ ਹਲਕਾ ਰਾਏਕੋਟ ਹਲਕਾ ਇੰਚਾਰਜ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ,ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸ਼ਹਿਬਾਜ਼ਪੁਰਾ,ਚੰਦ ਸਿੰਘ ਡੱਲਾ ਬਾਬਾ ਬਲਦੇਵ ਸਿੰਘ ਰਾਜੋਆਣਾ ਕਲਾਂ, ਗੁਰਚੀਨ ਸਿੰਘ ਰੱਤੋਵਾਲ,ਗੁਰਬਖਸ਼ ਸਿੰਘ ਖਾਲਸਾ ਸਾਬਕਾ ਮੀਤ ਪ੍ਰਧਾਨ ਐਸਜੀਪੀਸੀ,ਬੰਦੀ ਸਿੰਘ ਇੰਜੀਨੀਅਰ ਗੁਰਮੀਤ ਸਿੰਘ , ਸਰਪੰਚ ਗੁਰਜੀਤ ਸਿੰਘ ਨੱਤ, ਸਾਬਕਾ ਸਰਪੰਚ ਕੇਵਲ ਸਿੰਘ, ਸੁਰਜੀਤ ਸਿੰਘ ਭਿੱਟੇਵੱਡ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
Related Posts
ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਟਵੀਟ
ਸੰਗਰੂਰ, 22 ਅਪ੍ਰੈਲ- ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ…
ਮੁੱਖ ਮੰਤਰੀ ਨੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ, ਖਿਡਾਰੀ 37 ਖੇਡਾਂ ਦੇ 9 ਵਰਗਾਂ ਵਿੱਚ ਲੈਣਗੇ ਭਾਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ…
Punjab By Polls: ਗੱਲਬਾਤ ਛੱਡ ਗੱਡੀ ’ਚ ਬੈਠ ਕੇ ਨਿੱਕਲ ਗਏ ਮਨਪ੍ਰੀਤ ਬਾਦਲ
ਗਿੱਦੜਬਾਹਾ (ਮੁਕਤਸਰ), ਸਾਬਕਾ ਵਿੱਤ ਮੰਤਰੀ ਅਤੇ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅੱਜ ਇੱਕ ਕਿਸਾਨ ਆਗੂ ਨਾਲ ਗੱਲਬਾਤ…