ਨਵੀਂ ਦਿੱਲੀ : ਦੇਸ਼ ਭਰ ‘ਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਠੰਢ ਵਧਣ ਲੱਗੀ ਹੈ ਤੇ ਬਰਫੀਲੀਆਂ ਹਵਾਵਾਂ ਸਰੀਰ ਨੂੰ ਪਰੇਸ਼ਾਨ ਕਰਨ ਲੱਗ ਪਈਆਂ ਹਨ। ਇਹੀ ਕਾਰਨ ਹੈ ਕਿ ਉੱਤਰੀ ਭਾਰਤ ‘ਚ ਬਰਫੀਲੀ ਹਵਾ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਤੇ ਦਿੱਲੀ, ਪੰਜਾਬ, ਯੂਪੀ ਤੇ ਬਿਹਾਰ ‘ਚ ਤਾਪਮਾਨ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਨੂੰ ਦਿੱਲੀ, ਪੰਜਾਬ, ਹਰਿਆਣਾ, ਹਿਮਾਚਲ, ਯੂਪੀ ਤੇ ਉਤਰਾਖੰਡ ਦੇ ਕਈ ਜ਼ਿਲ੍ਹਿਆਂ ‘ਚ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਤਾਮਿਲਨਾਡੂ ਤੇ ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
Weather Update : ਪਹਾੜਾਂ ‘ਤੇ ਬਰਫ਼ਬਾਰੀ ਨਾਲ ਹੁਣ ਹੋਰ ਵਧੇਗੀ ਠੰਢ, ਯੂਪੀ-ਬਿਹਾਰ, ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ‘ਚ ਛਾਈ ਰਹੇਗੀ ਧੁੰਦ
