ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਕੱਲ੍ਹ ਅਹਿਮ ਮੀਟਿੰਗ ਚੰਡੀਗੜ ਵਿੱਚ ਹੋਈ ਜਿਸ ਵਿੱਚ ਮੌਜੂਦਾ ਪੰਥਕ ਅਤੇ ਸਿਆਸੀ ਹਲਾਤਾਂ ਤੇ ਲੰਮਾ ਸਮਾਂ ਚਰਚਾ ਹੋਈ। ਇਸ ਮੀਟਿੰਗ ਵਿਚ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਐੱਮਪੀ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ , ਸੰਤਾ ਸਿੰਘ ਉਮੈਦਪੁਰੀ, ਮੈਂਬਰ ਸਕੱਤਰ ਚਰਨਜੀਤ ਸਿੰਘ ਬਰਾੜ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਹਾਜਰ ਰਹੇ।
ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਦੇ ਸੌਂਪੇ ਅਸਤੀਫ਼ੇ ਕਨਵੀਨਰ ਵਡਾਲਾ ਵੱਲੋਂ ਪ੍ਰਵਾਨ
