ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਦੋ ਹਫ਼ਤਿਆਂ ’ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਕਰਨਾ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਦੋਵਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਬਾਈ ਚੋਣ ਕਮਿਸ਼ਨ ਨੂੰ 22 ਨਵੰਬਰ ਨੂੰ ਭੇਜ ਦਿੱਤਾ ਸੀ। ਨੋਟੀਫਿਕੇਸ਼ਨ ਮਿਲਣ ਦੇ ਬਾਅਦ ਸੂਬਾਈ ਚੋਣ ਕਮਿਸ਼ਨ ਨੇ ਚੋਣਾਂ ਦਾ ਸ਼ਡਿਊਲ ਜਾਰੀ ਕਰਨਾ ਸੀ, ਜਿਹੜਾ ਹਾਲੇ ਤੱਕ ਜਾਰੀ ਨਹੀਂ ਹੋਇਆ। ਸੁਪੀਰਮ ਕੋਰਟ ਵਲੋਂ ਦਿੱਤੇ ਗਏ ਦੋ ਹਫ਼ਤਿਆਂ ਦਾ ਸਮਾਂ 26 ਨਵੰਬਰ ਨੂੰ ਖ਼ਤਮ ਹੋ ਚੁੱਕਾ ਹੈ। ਪਟੀਸ਼ਨਰ ਬੇਅੰਤ ਕੁਮਾਰ ਨੇ ਆਪਣੇ ਵਕੀਲ ਭੀਸ਼ਮ ਕਿੰਕਰ ਜ਼ਰੀਏ ਸੂਬਾਈ ਚੋਣ ਕਮਿਸ਼ਨ ਖ਼ਿਲਾਫ਼ ਹੁਕਮ ਅਦੂਲੀ ਪਟੀਸ਼ਨ ਦਾਖ਼ਲ ਕੀਤੀ ਹੈ। ਵੀਰਵਾਰ ਨੂੰ ਸਵੇਰੇ ਚੀਫ਼ ਜਸਟਿਸ ਦੇ ਬੈਂਚ ਸਾਹਮਣੇ ਪਟੀਸ਼ਨ ’ਤੇ ਤੱਤਕਾਲ ਸੁਣਵਾਈ ਕਰਨ ਦੀ ਮੰਗ ਕੀਤੀ ਜਾਵੇਗੀ।
Related Posts
ਮਹਿਲਾ ਹਾਕੀ ਵਿਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 4-3 ਗੋਲਾਂ ਦੇ ਫ਼ਰਕ ਨਾਲ ਹਰਾਇਆ
ਟੋਕੀਓ 31 ਜੁਲਾਈ ਜੁਲਾਈ (ਦਲਜੀਤ ਸਿੰਘ)- ਟੋਕੀਓ ਉਲੰਪਿਕ ਵਿਚ ਸ਼ੁਰੂਆਤੀ ਮੈਚਾਂ ਵਿਚ ਹਾਰ ਦਾ ਸਾਹਮਣਾ ਕਰਨ ਵਾਲੀ ਭਾਰਤੀ ਮਹਿਲਾ ਹਾਕੀ…
ਪ੍ਰਦੂਸ਼ਣ ਲਈ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਿਹਰਾ ਸਕਦੇ : ਸੁਪਰੀਮ ਕੋਰਟ
ਨਵੀਂ ਦਿੱਲੀ, 13 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਪ੍ਰਦੂਸ਼ਣ ਲਈ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਿਹਰਾਇਆ…
ਬੀਬੀ ਕਮਲਦੀਪ ਕੌਰ ਰਾਜੋਆਣਾ ਪਹੁੰਚੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ
ਸੰਗਰੂਰ, 6 ਜੂਨ – ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਓੁਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਪਾਰਟੀ…