ਪੰਜਾਬ ‘ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ

ਜਲੰਧਰ/ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *