ਲੁਧਿਆਣਾ/ਚੰਡੀਗੜ੍ਹ: ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਮਗਰੋਂ ਮੈਦਾਨੀ ਇਲਾਕਿਆਂ ਵਿਚ ਠੰਡ ਵਧਣ ਲੱਗ ਪਈ ਹੈ। ਜੰਮੂ-ਕਸ਼ਮੀਰ ਵਿਚ ਪਈ ਬਰਫ਼ ਦਾ ਅਸਰ ਪੰਜਾਬ-ਚੰਡੀਗੜ੍ਹ ਦੇ ਮੌਸਮ ‘ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਵੀ ਜੰਮੂ-ਕਸ਼ਮਰੀ ਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਵਿਚ ਵੀ ਆਉਣ ਵਾਲੇ ਕੁਝ ਦਿਨਾਂ ਵਿਚ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਭਾਵੇਂ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਗਿਰਾਵਟ ਵੇਖੀ ਜਾ ਰਹੀ ਹੈ, ਪਰ ਪੰਜਾਬ ਵਿਚ ਅਜੇ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਬਣਿਆ ਹੋਇਆ ਹੈ। ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ ਬਣਿਆ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 7 ਦਿਨਾਂ ਵਿਚ ਪੰਜਾਬ-ਚੰਡੀਗੜ੍ਹ ਵਿਚ ਮੌਸਮ ਖ਼ੁਸ਼ਕ ਰਹੇਗਾ ਤੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।