ਆਈ.ਐਸ.ਆਈ ਗਿਰੋਹ ਦੇ ਚਾਰ ਅੱਤਵਾਦੀ ਕਾਬੂ, ਕੈਪਟਨ ਨੇ ਪੰਜਾਬ ‘ਚ ਹਾਈ ਅਲਰਟ ਦੇ ਦਿੱਤੇ ਹੁਕਮ

captian/nawanpunjab.com

ਚੰਡੀਗੜ੍ਹ 15 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਿਫਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦੀ ਗਿਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ ਦੌਰਾਨ ਪੁਲਸ ਵੱਲੋਂ ਸੂਬੇ ਵਿੱਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਗਿਰੋਹ ਦਾ ਇਹ ਚੌਥਾ ਮਾਮਲਾ ਹੈ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਅੱਜ ਇੱਥੇ ਦੱਸਿਆ ਕਿ ਇਸ ਮਾਮਲੇ (ਐਫ.ਆਈ.ਆਰ ਨੰ. 260 ਮਿਤੀ 11.8.2021, ਪੁਲਸ ਥਾਣਾ ਅਜਨਾਲਾ) ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜ਼ਦ ਕੀਤਾ ਗਿਆ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ੱਤੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਦੇ ਮੁੜ ਖੁੱਲ੍ਹਣ ਦੇ ਨਾਲ ਨਾਲ ਆਗਾਮੀ ਤਿਉਹਾਰਾਂ ਦੇ ਸੀਜ਼ਨ ਅਤੇ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਪੁਲਿਸ ਨੂੰ ਹਾਈ ਅਲਰਟ ੱਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਖਾਸ ਕਰਕੇ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਬਾਜ਼ਾਰਾਂ ਆਦਿ ਦੇ ਨਾਲ -ਨਾਲ ਸੂਬੇ ਭਰ ਵਿੱਚ ਨਾਜ਼ੁਕ ੱਤੇ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਗ੍ਰਿਫਤਾਰੀਆਂ ਦੇ ਵੇਰਵੇ ਦਿੰਦਿਆਂ, ਡੀ.ਜੀ.ਪੀ. ਨੇ ਦੱਸਿਆ ਪਾਕਿਸਤਾਨ ਅਧਾਰਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਰਹਿਣ ਵਾਲੇ ਕਾਸਿਮ, ਮੋਗਾ ਜ਼ਿਲ੍ਹੇ ਦੇ ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਜੋ ਇਸ ਸਮੇਂ ਪਾਕਿਸਤਾਨ ਵਿੱਚ ਰਹਿੰਦਾ ਹੈ, ਦੀ ਪਹਿਚਾਣ ਕੀਤੀ ਗਈ ਹੈ ਜੋ ਇਸ ਅੱਤਵਾਦੀ ਗਿਰੋਹ ਨਾਲ ਸਬੰਧਤ ਹਨ। ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੂਬਲ ਸਿੰਘ ਵਾਸੀ ਪਿੰਡ ਭਾਖਾ ਤਾਰਾ ਸਿੰਘ, ਵਿੱਕੀ ਭੁੱਟੀ ਵਾਸੀ ਬੱਲ੍ਹਰਵਾਲ, ਮਲਕੀਤ ਸਿੰਘ ਵਾਸੀ ਵਾਸੀ ਉਗਰ ਔਲਖ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਉਗਰ ਔਲਖ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ 1 ਸਤੰਬਰ, 2021 ਦੇ ਇੱਕ ਕਤਲ ਕੇਸ ਵਿੱਚ ਲੋੜੀਂਦੇ ਰੂਬਲ ਨੂੰ ਕੱਲ੍ਹ ਸ਼ਾਮ 5 ਵਜੇ ਦੇ ਕਰੀਬ ਅੰਬਾਲਾ ਤੋਂ ਕਾਬੂ ਕੀਤਾ ਗਿਆ ਸੀ, ਬਾਕੀ ਤਿੰਨਾਂ ਨੂੰ ਅਜਨਾਲਾ, ਅੰਮ੍ਰਿਤਸਰ ਅਧੀਨ ਪੈਂਦੇ ਪਿੰਡਾਂ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਪੰਜਵੇਂ ਸਾਥੀ ਗੁਰਮੁਖ ਬਰਾੜ ਨੂੰ ਇਸ ਤੋਂ ਪਹਿਲਾਂ ਕਪੂਰਥਲਾ ਪੁਲਸ ਨੇ 20 ਅਗਸਤ, 2021 ਨੂੰ ਗ੍ਰਿਫਤਾਰ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਦੇ ਖੁਫੀਆ ਅਧਿਕਾਰੀ ਕਾਸਿਮ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਦੇ ਮੁਖੀ ਰੋਡੇ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਅੱਤਵਾਦੀ ਗਿਰੋਹ ਨੂੰ ਤਕਰੀਬਨ 2 ਲੱਖ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵਿੱਤੀ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਰੂਬਲ ਅਤੇ ਵਿੱਕੀ ਭੁੱਟੀ, ਕਾਸਿਮ ਦੇ ਸੰਪਰਕ ਵਿੱਚ ਸਨ, ਜੋ ਰੋਡੇ ਨਾਲ ਨੇੜਿਓਂ ਤਾਲਮੇਲ ਰੱਖ ਰਿਹਾ ਸੀ। ਰੋਡੇ ਅਤੇ ਕਾਸਿਮ ਨੇ ਕਥਿਤ ਤੌਰ ੱਤੇ ਲੋਕਾਂ ਅਤੇ ਜਾਇਦਾਦ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਅੱਤਵਾਦੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਇਕ ਆਇਲ ਟੈਂਕਰ ਉਡਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ।

Leave a Reply

Your email address will not be published. Required fields are marked *