ਨਵੀਂ ਦਿੱਲੀ : (Shoaib Akhtar Champions Trophy) ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਨੇ ਆਪਣੇ ਬਿਆਨ ਨਾਲ ਚੈਂਪੀਅਨਸ ਟਰਾਫੀ ਦੇ ਵਿਵਾਦ ਨੂੰ ਹੋਰ ਵਧਾ ਦਿੱਤਾ ਹੈ। ਪਾਕਿਸਤਾਨ ਨੂੰ ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਦੇ ਅਧਿਕਾਰ ਦਿੱਤੇ ਗਏ ਸਨ ਪਰ ਇਸ ਦੇ ਸਥਾਨ ਅਤੇ ਪ੍ਰੋਗਰਾਮ ਦਾ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ।
BCCI ਨੇ ICC ਨੂੰ ਇਸ ਟੂਰਨਾਮੈਂਟ (Champions Trophy 2025) ਲਈ ਭਾਰਤੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਆਈਸੀਸੀ ਹੁਣ ਇਸ ਟੂਰਨਾਮੈਂਟ ਨੂੰ ‘ਹਾਈਬ੍ਰਿਡ ਮਾਡਲ’ ਤਹਿਤ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ।
ਇਸ ਦੌਰਾਨ ਸ਼ੋਏਬ ਅਖਤਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਚਾਹੁੰਦਾ ਹਾਂ ਕਿ ਭਾਰਤ ਨਾ ਜਾਣ ਨੂੰ ਲੈ ਕੇ ਜ਼ਿਆਦਾ ਬਿਆਨਬਾਜ਼ੀ ਨਾ ਕੀਤੀ ਜਾਵੇ। ਮੈਂ ਚਾਹੁੰਦਾ ਹਾਂ ਕਿ ਸਾਡੀ ਟੀਮ ਭਾਰਤ ਜਾਵੇ ਅਤੇ ਉੱਥੇ ਉਨ੍ਹਾਂ ਨੂੰ ਹਰਾਏ।