ਤੁਮਕੁਰ,ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਦੇ ਸੀਰਾ ਖੇਤਰ ਵਿੱਚ ਇੱਕ ਨਿੱਜੀ ਬੱਸ ਦੇ ਸੜਕ ਦੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਹੋਰ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਤੜਕੇ 4.30 ਵਜੇ ਵਾਪਰੀ ਜਦੋਂ ਬੱਸ ਗੋਆ ਤੋਂ ਵਾਪਸ ਆ ਰਹੀ ਸੀ।
ਹਾਦਸੇ ਵਿੱਚ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲੀਸ ਸੁਪਰਡੈਂਟ (ਐਸਪੀ) ਤੁਮਾਕੁਰੂ ਕੇਵੀ ਅਸ਼ੋਕ ਨੇ ਹੋਰ ਅਧਿਕਾਰੀਆਂ ਦੇ ਨਾਲ ਘਟਨਾ ਸਥਾਨ ਦਾ ਦੌਰਾ ਕੀਤਾ। ਉਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।