ਚੰਡੀਗੜ੍ਹ, ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਸਹੁੰ ਚੁਕਾਈ ਹੈ। ਹਾਲਾਂਕਿ ਇਸ ਹਲਫ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਹੀਂ ਪਹੁੰਚੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਵੱਡੀ ਗਿਣਤੀ ਵਿੱਚ ਵਿਧਾਇਕ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਹੁਣ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 94 ਹੋ ਗਈ ਹੈ।
Oath Ceremony:ਪੰਜਾਬ ਵਿੱਚ ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ ਤਿੰਨ ਵਿਧਾਇਕਾਂ ਨੇ ਸਹੁੰ ਚੁੱਕੀ
