ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਫ਼ਰੀਦਕੋਟ ਵਿਚ ਮੰਤਰੀ ਬਲਜੀਤ ਕੌਰ ਦੇ ਘਿਰਾਓ ਦਾ ਐਲਾਨ

ਚੰਡੀਗੜ੍ਹ,ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਭਲਕੇ 3 ਦਸੰਬਰ ਨੂੰ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਦੇ ਘਿਰਾਓ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਭਲਕੇ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਪੱਧਰੀ ਅਪੰਗਤਾ ਦਿਵਸ ਮਨਾਇਆ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਹੈਲਪਰਾਂ ਆਪਣੀਆਂ ਮੰਗਾਂ ਮੰਨਵਾਉਣ ਲਈ ਭਲਕੇ ਉਥੇ ਜਾ ਕੇ ਮੰਤਰੀ ਬਲਜੀਤ ਕੌਰ ਦਾ ਘਿਰਾਓ ਕਰਨਗੀਆਂ। ਉਨ੍ਹਾਂ ਕਿਹਾ ਕਿ 11 ਜੁਲਾਈ ਨੂੰ ਵਿਭਾਗ ਦੇ ਡਾਇਰੈਕਟਰ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ਸੀ ਕਿ ਦੋ ਹਫਤਿਆਂ ਅੰਦਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਵਿਭਾਗ ਨਾਲ ਸਬੰਧਿਤ ਕੁਝ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

ਪਰ ਸਾਢੇ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਇਨ੍ਹਾਂ ਮਸਲਿਆਂ ਦਾ ਹੱਲ ਨਹੀਂ ਕੀਤਾ ਗਿਆ। ਅੱਜ ਜਦੋਂ ਜਥੇਬੰਦੀ ਦੀ ਪ੍ਰਧਾਨ ਨੇ ਦਫਤਰ ਜਾ ਕੇ ਇਸ ਸਬੰਧੀ ਗੱਲਬਾਤ ਕਰਨੀ ਚਾਹੀ ਤਾਂ ਦਫਤਰ ਵਿੱਚ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸੀ ਅਤੇ ਨਾ ਹੀ ਕਿਸੇ ਮਸਲੇ ਦਾ ਕੋਈ ਹੱਲ ਕੀਤਾ ਗਿਆ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਭਲਕੇ ਸਾਰੇ ਅਫਸਰ ਅਤੇ ਮੰਤਰੀ ਉਥੇ ਹੋਣਗੇ ਤੇ ਉਨ੍ਹਾਂ ਦੇ ਕੰਨਾਂ ਤੱਕ ਇਹ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Leave a Reply

Your email address will not be published. Required fields are marked *