ਚੰਦੂਮਾਜਰਾ ਨੂੰ ਜਥੇਦਾਰ ਸਾਹਿਬ ਨੇ ਝਿੜਕਿਆ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਤਿਹਾਸਕ ਫਸੀਲ ਤੋਂ ਸੰਗਤ ਦੇ ਰੂ-ਬ-ਰੂ ਹੁੰਦਿਆਂ ਸਾਬਕਾ ਕੈਬਨਿਟ ਮੰਤਰੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿੱਧੇ ਸਵਾਲ ਕੀਤੇ ਗਏ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਗੁਨਾਹ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਜਥੇਦਾਰ ਸਾਹਿਬ ਵੱਲੋਂ ਸਬੂਤ ਪੇਸ਼ ਕਰਨ ‘ਤੇ ਉਹ ਘਿਰ ਗਏ।

ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਦੀ ਹਮਾਇਤ ਕਰਨ ਦੀ ਗੱਲ ਤੋਂ ਇਨਕਾਰ ਕਰ ਦਿੱਤਾ। ਇਸ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੰਦੂਮਾਜਰਾ ਦੇ ਅਜਿਹੇ ਬਿਆਨ ਅਖ਼ਬਾਰਾਂ ਵਿਚ ਛਪੇ ਹਨ, ਇਸ ਲਈ ਉਹ ਝੂਠ ਨਾ ਬੋਲਣ। ਇਸ ‘ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਮੇਰਾ ਬਿਆਨ ਨਹੀਂ ਸੀ ਸਗੋਂ ਦਫ਼ਤਰ ਵੱਲੋਂ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦਾ ਬਿਆਨ ਲੱਗਿਆ ਤਾਂ ਉਨ੍ਹਾਂ ਨੇ ਦੂਜੇ ਦਿਨ ਹੀ ਇਸ ਦਾ ਨੋਟਿਸ ਲਿਆ ਸੀ। ਇਸ ਫ਼ੈਸਲੇ ਦੀ ਹਮਾਇਤ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Leave a Reply

Your email address will not be published. Required fields are marked *