ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਵਾਪਸ ਲੈ ਲਿਆ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ‘ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਗੁਨਾਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਨੂੰ ਆਪਣੇ ਰਿਹਾਇਸ਼ ‘ਤੇ ਬੁਲਾ ਕੇ ਡੇਰਾ ਸੌਦਾ ਸਾਧ ਨੂੰ ਮੁਆਫੀ ਲਈ ਦਬਾਅ ਪਾਇਆ। ਇਸ ਕੰਮ ਵਿਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਵਿਚ ਸ਼ਾਮਲ ਸਨ। ਲਿਹਾਜ਼ਾ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਫਖਰ-ਏ-ਕੌਮ ਵਾਪਸ ਲਿਆ ਜਾਂਦਾ ਹੈ।
Related Posts
PM ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੀ ਜਾਂਚ ਲਈ ਕੇਂਦਰ ਦੀ 3 ਮੈਂਬਰੀ ਟੀਮ ਫਿਰੋਜ਼ਪੁਰ ਪੁੱਜੀ
ਫਿਰੋਜ਼ਪੁਰ, 7 ਜਨਵਰੀ (ਬਿਊਰੋ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਮਾਮਲੇ ਨੂੰ ਲੈ ਕੇ ਵੱਡੀ…
ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕੀਤਾ
ਵਾਸ਼ਿੰਗਟਨ, ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ…
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 24 ਜੁਲਾਈ (ਦਲਜੀਤ ਸਿੰਘ)- ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ…