ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਵੱਖ-ਵੱਖ ਤਨਖਾਹਾਂ ਵੀ ਲਗਾ ਦਿੱਤੀਆਂ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ (Harvinder Singh Sarna) ਤਨਖਾਹੀਆ ਕਰਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ ‘ਚ ਪੱਟੀਆਂ ਪਾ ਕੇ ਸੇਵਾ ਕਰਨਗੇ। ਸੁਖਬੀਰ ਦੀ ਲੱਤ ‘ਤੇ ਪਲਾਸਟਰ ਹੋਣ ਕਾਰਨ ਉਨ੍ਹਾਂ ਨੂੰ ਬਰਸ਼ਾ ਲੈ ਕੇ ਵ੍ਹੀਲ ਚੇਅਰ ‘ਤੇ ਬੈਠ ਕੇ ਮੁੱਖ ਗੇਟ ‘ਤੇ ਇਕ ਘੰਟੇ ਦੀ ਸੇਵਾ ਤੇ ਫਿਰ ਲੰਗਰ ਦੇ ਬਰਤਨ ਧੋਣ ਦੀ ਸੇਵਾ ਦਿੱਤੀ ਗਈ ਹੈ। ਉਨ੍ਹਾਂ ਦੇ ਗਲਾਂ ‘ਚ ਤਖ਼ਤੀਆਂ ਪਾਈਆਂ ਗਈਆਂ ਹਨ। ਤਨਖਾਹ ਭੁਗਤਣ ਲਈ ਕੱਲ੍ਹ ਤੋਂ ਸੇਵਾ ਕਰਨਗੇ।
Related Posts
ਕੁਪਵਾੜਾ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸੁਰੱਖਿਆ ਫ਼ੋਰਸਾਂ ਨੇ 2 ‘ਹਾਈਬ੍ਰਿਡ’ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਦਾ ਉਨ੍ਹਾਂ ਕੋਲੋਂ ਚਾਰ ਪਿਸਤੌਲਾਂ ਅਤੇ…
ਪੰਜਾਬ ਦੀ ਝਾਕੀ ‘ਚ ਦਿਖੀ ਆਜ਼ਾਦੀ ਲਹਿਰ ਦੀ ਝਲਕ
ਨਵੀਂ ਦਿੱਲੀ, 26 ਜਨਵਰੀ (ਬਿਊਰੋ)- ਦੇਸ਼ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਰਾਜਪਥ ‘ਤੇ ਪਰੇਡ ਦੌਰਾਨ ਦੁਨੀਆ ਨੂੰ ਭਾਰਤ ਦੀ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਡੇਰਾ ਮੁਖੀਆਂ ਨੇ ਜਥੇਦਾਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਮਾਮਲੇ ਨੂੰ ਲੈ…