ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਜਿੱਥੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਸਖ਼ਤ ਸਜ਼ਾ ਲਗਾਈ ਹੈ, ਉਥੇ ਹੀ ਇਕ ਕਮੇਟੀ ਦਾ ਗਠਨ ਕਰਦਿਆਂ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਹੁਕਮ ਦਿੱਤਾ ਹੈ। ਇਸ ਕਮੇਟੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸਤਵੰਤ ਕੌਰ ਨੂੰ ਸ਼ਾਮਲ ਕੀਤਾ ਹੈ। ਜਥੇਦਾਰ ਨੇ ਹੁਕਮ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਨਵੀਂ ਭਰਤੀ ਆਰੰਭੀ ਜਾਵੇ ਅਤੇ ਇਹ ਕਮੇਟੀ ਛੇ ਮਹੀਨਿਆਂ ਦੇ ਅੰਦਰ-ਅੰਦਰ ਪ੍ਰਧਾਨ ਅਤੇ ਹੋਰ ਅਹੁਦਿਆਂ ‘ਤੇ ਚੋਣ ਕਰਾਵੇ।
ਜਥੇਦਾਰ ਵਲੋਂ ਨਵੇਂ ਅਕਾਲੀ ਦਲ ਦੇ ਗਠਨ ਦਾ ਹੁਕਮ, ਤਿੰਨ ਦਿਨਾਂ ਚ ਪ੍ਰਵਾਨ ਕੀਤੇ ਜਾਣ ਅਸਤੀਫ਼ੇ
