ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਲਈ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਆਪੋ-ਆਪਣੀ ਸਜ਼ਾ ਭੁਗਤਣ ਲਈ ਆ ਚੁੱਕੇ ਹਨ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹੱਥ ਵਿਚ ਬਰਛਾ ਫੜਿਆ ਹੋਇਆ ਹੈ ਤੇ ਉਨ੍ਹਾਂ ਦੇ ਗਲ਼ ਵਿਚ ਤਖ਼ਤੀ ਵੀ ਪਾਈ ਹੋਈ ਹੈ। ਸੁਖਬੀਰ ਸਿੰਘ ਬਾਦਲ ਨੇ ਸੇਵਾਦਾਰਾਂ ਵਾਲੀ ਪੌਸ਼ਾਕ ਪਾਈ ਹੋਈ ਹੈ।