ਚੰਡੀਗੜ੍ਹ : ਚੰਡੀਗੜ੍ਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਖ਼ਿਲਾਫ਼ ਯੂਥ ਕਾਂਗਰਸ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਨਗਰ ਨਿਗਮ ਲਈ ਜ਼ਿਆਦਾ ਰਾਸ਼ੀ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਪ੍ਰਦੇਸ਼ ਪ੍ਰਧਾਨ ਦੀਪਕ ਲੁਬਾਣਾ, ਜਨਰਲ ਸਕੱਤਰ ਕਪਿਲ ਚੋਪੜਾ, ਵਿਕਰਮਜੀ, ਆਸ਼ੂ ਵੈਦ, ਜ਼ਿਲ੍ਹਾ ਪ੍ਰਧਾਨ ਰਵੀ ਰਾਣਾ ਸਮੇਤ ਹੋਰਾਂ ਨੂੰ ਹਿਰਾਸਤ ‘ਚ ਲਿਆ ਗਿਆ।
ਯੂਥ ਕਾਂਗਰਸ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਚੰਡੀਗੜ੍ਹ ਦੇ ਵਿਕਾਸ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ ਅਤੇ ਨਗਰ ਨਿਗਮ ਨੂੰ ਵਿੱਤੀ ਮਦਦ ‘ਚ ਭਾਰੀ ਕਟੌਤੀ ਕਰ ਰਹੀ ਹੈ। ਇਸ ਕਾਰਨ ਸ਼ਹਿਰ ਦੇ ਵਿਕਾਸ ਕਾਰਜਾਂ ‘ਚ ਦੇਰੀ ਹੋ ਰਹੀ ਹੈ।
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਨਗਰ ਨਿਗਮ ਲਈ ਬਾਕੀ ਰਾਸ਼ੀ ਵੀ ਜਲਦੀ ਹੀਰ ਜਾਰੀ ਕੀਤੀ ਜਾਵੇਗਾ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਹੋਰ ਜ਼ਿਆਦਾ ਰਾਸ਼ੀ ਮੁਹੱਈਆ ਕਰਵਾਈ ਜਾਵੇ।