ਲੁਧਿਆਣਾ : ਕਾਲੇ ਪਾਣੀ ਦੇ ਮੋਰਚੇ ਵੱਲੋਂ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਇਕੱਠ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਭਾਵੇਂ ਕਿ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਕਾਲੇ ਪਾਣੀ ਦੇ ਸਮਰਥਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ,ਪਰ ਸਮਰਥਕਾਂ ਨੂੰ ਹਿਰਾਸਤ ਵਿੱਚ ਲੈਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਾਲੇ ਪਾਣੀ ਦੇ ਮੋਰਚੇ ਦੇ ਸਮਰਥਕਾਂ ਨੇ ਲੁਧਿਆਣਾ-ਫਿਰੋਜ਼ਪੁਰ ਸੜਕ ਦਾ ਇੱਕ ਪਾਸਾ ਆਵਾਜਾਈ ਲਈ ਬੰਦ ਕਰ ਦਿੱਤਾ।
ਵੱਡੀ ਗਿਣਤੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਲੋਕਾਂ ਨੇ ਸੜਕ ਨੂੰ ਜਾਮ ਕਰ ਦਿੱਤਾ। ਲੋਕਾਂ ਵੱਲੋਂ ਪੰਜਾਬ ਸਰਕਾਰ, ਪਾਣੀ ਨੂੰ ਜ਼ਹਿਰੀਲਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਾਲਾ ਪਾਣੀ ਦੇ ਮੋਰਚੇ ਦੇ ਆਗੂ ਕੁਲਦੀਪ ਸਿੰਘ ਖਹਿਰਾ ਅਤੇ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ।