ਲੁਧਿਆਣਾ : ਕਾਲੇ ਪਾਣੀ ਦੇ ਮੋਰਚੇ ਦੇ ਆਗੂ ਅਮਿਤੋਜ ਮਾਨ ਅਤੇ ਸੈਂਕੜੇ ਸਮਰਥਕਾਂ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ਜਾਮ ਕਰਕੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੋਰਚੇ ਦੇ ਆਗੂ ਲੱਖਾ ਸਿਧਾਣਾ, ਕੁਲਦੀਪ ਸਿੰਘ ਖਹਿਰਾ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਮੇਤ ਹੋਰ ਆਗੂਆਂ ਤੇ ਸਮਰਥਕਾਂ ਨੂੰ ਰਿਹਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੜਕ ਨੂੰ ਇਸੇ ਤਰ੍ਹਾਂ ਜਾਮ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਤੋਂ ਲੰਘਣ ਨਹੀਂ ਦਿੱਤਾ ਜਾਵੇਗਾ। ਪੁਲਿਸ ਅਧਿਕਾਰੀਆਂ ਤੇ ਮੋਰਚੇ ਦੇ ਆਗੂਆਂ ਦਰਮਿਆਨ ਹਾਲ ਦੀ ਘੜੀ ਮੀਟਿੰਗ ਬੇਸਿੱਟਾ ਰਹੀ ਹੈ, ਪੁਲਿਸ ਅਧਿਕਾਰੀਆਂ ਵੱਲੋਂ ਆਪਣੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਲੱਖਾ ਸਿਧਾਣਾ ਸਮੇਤ ਹੋਰ ਆਗੂਆਂ ਦੀ ਰਿਹਾਈ ਤੱਕ ਲੁਧਿਆਣਾ-ਫਿਰੋਜਪੁਰ ਸੜਕ ਜਾਮ ਰੱਖਣ ਦਾ ਐਲਾਨ
