ਸੁਖਬੀਰ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਵੱਖ-ਵੱਖ ਆਗੂਆਂ ਨੇ ਕੀਤੀ ਨਿਖੇਧੀ

ਅੰਮ੍ਰਿਤਸਰ/ਹੁਸ਼ਿਆਰਪੁਰ- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਿੱਖਾਂ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਨਿਭਾਉਂਦੇ ਸਮੇਂ ਸੁਖਬੀਰ ਸਿੰਘ ਬਾਦਲ ‘ਤੇ ਗੋਲ਼ੀ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਜਾਨਲੇਵਾ ਹਮਲੇ ਦੀ ਮੰਦਭਾਗੀ ਘਟਨਾ ‘ਤੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਤ ਵੱਖ-ਵੱਖ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਲਖਵਿੰਦਰ ਸਿੰਘ ਲੱਖੀ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਹਲਕਾ ਇੰਚਾਰਜ ਮੁਕੇਰੀਆਂ ਸਰਬਜੋਤ ਸਿੰਘ ਸਾਬੀ, ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਸੂਹਾ, ਸਾਬਕਾ ਸੰਸਦੀ ਸਕੱਤਰ ਦੇਸ਼ਰਾਜ ਸਿੰਘ ਧੁੱਗਾ, ਜ਼ਿਲ੍ਹਾ ਪ੍ਰਧਾਨ ਵੀਸੀ ਬਿੰਗ ਸੁਰਜੀਤ ਸਿੰਘ ਕੇਰੇ, ਹਲਕਾ ਇੰਚਾਰਜ ਸ਼ਾਮ ਸੰਦੀਪ ਸਿੰਘ ਸੀਕਰੀ, ਸੀਨੀਅਰ ਆਗੂ ਇਕਬਾਲ ਸਿੰਘ ਖੇੜਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਇੰਦਰਜੀਤ ਸਿੰਘ ਕੰਗ, ਦਲਿਤ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਇੱਕਵਾਲ ਸਿੰਘ ਜੋਹਲ, ਸ਼ੁਭਮ ਸਹੋਤਾ ਗੜਦੀਵਾਲ, ਸਤਨਾਮ ਸਿੰਘ ਬੰਟੀ ਚਗਰਾ ਸਰਕਲ ਪ੍ਰਧਾਨ ਜਥੇਦਾਰ ਗੁਰਨਾਮ ਸਿੰਘ ਸਹਿਬਾਜ਼ਪੁਰ, ਵਰਿੰਦਰ ਸਿੰਘ ਜੀਆ ਨੱਥਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ। ਇਸ ਮੌਕੇ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਇਸ ਜਾਨਲੇਵਾ ਹਮਲੇ ਨਾਲ ਇਹ ਸਾਬਤ ਹੋ ਜਾਂਦਾ ਹੈ, ਸਿੱਖ ਵਿਰੋਧੀ ਜਮਾਤਾਂ ਸਿੱਖ ਆਗੂਆਂ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ, ਜੋਕਿ ਬਹੁਤ ਹੀ ਮੰਦਭਾਗਾ ਹੈ।

Leave a Reply

Your email address will not be published. Required fields are marked *