ਸੁਖਬੀਰ ਬਾਦਲ ‘ਤੇ ਹਮਲੇ ਮਗਰੋਂ SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚੱਲਣ ਦੇ ਮਾਮਲੇ ‘ਚ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਫੋਨ ‘ਤੇ ਮਿਲੀ, ਜਿਸ ਤੋਂ ਤੁਰੰਤ ਬਾਅਦ ਉਹ ਘਟਨਾ ਵਾਲੀ ਥਾਂ ‘ਤੇ ਆਏ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੁਲਸ ਵਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਅਸੀਂ ਆਪਣੇ ਸੂਤਰਾਂ ਤੋਂ ਵੀ ਘਟਨਾ ਬਾਰੇ ਪੂਰਾ ਪਤਾ ਲਾਉਣ ਦੀ ਕੋਸ਼ਿਸ਼ ਕਰਾਂਗੇ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਸੁਖਬੀਰ ਬਾਦਲ ਦੇ ਅੰਗ-ਸੰਗ ਹਨ, ਜਿਹੜੇ ਅਜੇ ਵੀ ਅਡੋਲ ਬੈਠੇ ਹਨ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਜਦੋਂ ਇਸ ਘਟਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਨੂੰ ਕੁੱਝ ਨਹੀਂ ਕਹਿਣਾ ਕਿਉਂਕਿ ਇਹ ਵਾਹਿਗੁਰੂ ਦਾ ਸਥਾਨ ਹੈ ਅਤੇ ਉਹ ਹੀ ਰਾਖਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਸੇਵਾ ਨਿਰਵਿਘਨ ਜਾਰੀ ਰਹੇਗੀ ਅਤੇ ਵਾਹਿਗੁਰੂ ਉਨ੍ਹਾਂ ਨਾਲ ਹੈ।

Leave a Reply

Your email address will not be published. Required fields are marked *