ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਘਟਨਾ ਦੇ ਸੰਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਪੁਲਸ ਨੇ ਅੱਜ ਇਕ ਵੱਡੀ ਵਾਰਦਾਤ ਹੋਣੋ ਰੋਕੀ ਹੈ। ਪੰਜਾਬ ਪੁਲਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
ਪੁਲਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।