ਅੰਮ੍ਰਿਤਸਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਸੇਵਾ ਕਰਦਿਆਂ ਗੋਲੀ ਚਲਾਉਣ ਦੀ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਦੀ ਲਾਈ ਗਈ ਸੇਵਾ ਕਰ ਰਹੇ ਇੱਕ ਸੇਵਾਦਾਰ ’ਤੇ ਹੈ।
ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ’ਤੇ ਹਮਲਾ ਨਿੰਦਣਯੋਗ: ਗਿਆਨੀ ਰਘਬੀਰ ਸਿੰਘ
