Baba Siddique murder case: ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਅਨਮੋਲ ਬਿਸ਼ਨੋਈ: ਮੁੰਬਈ ਪੁਲੀਸ

ਮੁੰਬਈ, Baba Siddique murder case: ਮੁੰਬਈ ਪੁਲੀਸ ਨੇ ਇੱਥੇ ਇੱਕ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ Lawrence Bishnoi ਦੇ ਛੋਟੇ ਭਰਾ Anmol Bishnoi ਦਾ ਨਾਮ ਐਨਸੀਪੀ ਆਗੂ Baba Siddique ਦੀ ਹੱਤਿਆ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ।

ਪੁਲੀਸ ਨੇ ਇਹ ਦਾਅਵਾ ਮੰਗਲਵਾਰ ਨੂੰ ਮਹਾਰਾਸ਼ਟਰ ਸੰਗਠਿਤ ਅਪਰਾਧ ਨਿਯੰਤਰਣ ਕਾਨੂੰਨ (ਮਕੋਕਾ) ਦੇ ਸਖ਼ਤ ਪ੍ਰਬੰਧਾਂ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੇ ਅੱਠ ਮੁਲਜ਼ਮਾਂ ਦਾ ਰਿਮਾਂਡ ਮੰਗਦੇ ਹੋਏ ਕੀਤਾ। ਵਿਸ਼ੇਸ਼ ਮਕੋਕਾ ਅਦਾਲਤ ਦੇ ਜੱਜ ਏਐਮ ਪਾਟਿਲ ਨੇ ਕਥਿਤ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ Baba Siddique (66) ਦੀ 12 ਅਕਤੂਬਰ ਨੂੰ ਉਸ ਦੇ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੀ ਇਮਾਰਤ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Anmiol Bishnoi, ਜਿਸ ਨੂੰ ਹਾਲ ਹੀ ਵਿੱਚ ਅਮਰੀਕਾ ’ਚ ਨਜ਼ਰਬੰਦ ਕਰਦਿਆਂ ਉੱਥੇ ਇੱਕ ਜੇਲ੍ਹ ਭੇਜਿਆ ਗਿਆ ਸੀ, ਨੂੰ ਇਸ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਵਜੋਂ ਦਰਸਾਇਆ ਗਿਆ ਹੈ। ਰਿਮਾਂਡ ਦੀ ਸੁਣਵਾਈ ਦੌਰਾਨ ਮੁੰਬਈ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਂਚ ਦੌਰਾਨ Anmol Bishnoi ਦਾ ਨਾਂ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹੋਰ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ ਅਤੇ ਫੰਡਾਂ ਦੇ ਸਰੋਤ ਅਤੇ ਵਰਤੋਂ ਦਾ ਪਤਾ ਲਗਾਉਣ ਲਈ ਜਾਂਚ ਦੀ ਲੋੜ ਹੈ। ਪੁਲੀਸ ਨੇ ਕਿਹਾ ਕਿ Anmol Bishnoi ਨੇ ਇੱਕ ਸੰਚਾਰ ਐਪ ਰਾਹੀਂ ਸਹਿ-ਮੁਲਜ਼ਮ ਨਾਲ ਸੰਪਰਕ ਕੀਤਾ ਸੀ, ਇਸ ਪਹਿਲੂ ’ਤੇ ਜਾਣਕਾਰੀ ਇਕੱਠੀ ਕਰਨ ਲਈ ਗ੍ਰਿਫਤਾਰ ਮੁਲਜ਼ਮਾਂ ਦੀ ਹਿਰਾਸਤ ਦੀ ਲੋੜ ਹੈ।

ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ’ਚ ਹੁਣ ਤੱਕ ਕਥਿਤ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਨੂੰ ਪਹਿਲਾਂ ਮੈਜਿਸਟ੍ਰੇਟ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। 30 ਨਵੰਬਰ ਨੂੰ ਪੁਲੀਸ ਨੇ ਸਾਰੇ 26 ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਮਕੋਕਾ ਦੀਆਂ ਧਾਰਾਵਾਂ ਲਾਗੂ ਕੀਤੀਆਂ। ਇਸ ਤੋਂ ਬਾਅਦ ਮੰਗਲਵਾਰ ਨੂੰ ਸਾਰੇ ਦੋਸ਼ੀਆਂ ਨੂੰ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ।

ਅਦਾਲਤੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਜੱਜ ਨੇ ਅਦਾਲਤ ਵਿੱਚ ਮੌਜੂਦ ਪੱਤਰਕਾਰਾਂ ਨੂੰ ਇਸਤਗਾਸਾ ਪੱਖ ਵੱਲੋਂ ਇਤਰਾਜ਼ ਉਠਾਉਣ ਤੋਂ ਬਾਅਦ ਇਹ ਕਹਿ ਕੇ ਛੱਡਣ ਲਈ ਕਿਹਾ ਕਿ ਰਿਮਾਂਡ ਦੀ ਅਰਜ਼ੀ ਵਿੱਚ ਸੰਵੇਦਨਸ਼ੀਲ ਜਾਣਕਾਰੀ ਹੈ। ਬਚਾਅ ਪੱਖ ਦੇ ਵਕੀਲ ਰੂਪੇਸ਼ ਜੈਸਵਾਲ, ਅਜਿੰਕਿਆ ਮਿਰਗਲ ਅਤੇ ਦਲੀਪ ਸ਼ੁਕਲਾ ਨੇ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਮੁਲਜ਼ਮ ਪਹਿਲਾਂ ਹੀ 40 ਦਿਨਾਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹਨ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਜਦਕਿ ਬਾਕੀ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅਨਮੋਲ ਬਿਸ਼ਨੋਈ ਤੋਂ ਇਲਾਵਾ ਸ਼ੁਭਮ ਲੋਨਕਰ ਵੀ ਇਸ ਕੇਸ ਵਿੱਚ ਲੋੜੀਂਦਾ ਮੁਲਜ਼ਮ ਹੈ।

Leave a Reply

Your email address will not be published. Required fields are marked *