ਕੈਪਟਨ ਵਲੋਂ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿਖ਼ੇਧੀ, ਦਿੱਤਾ ਵੱਡਾ ਬਿਆਨ

captian/nawanpunjab.com

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖ਼ੇਧੀ ਕੀਤੀ ਹੈ। ਇੱਕ ਬਿਆਨ ‘ਚ ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ।

ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ, ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ। ਇਸ ਕਾਰਨ ਗੋਲੀ ਸੁਖਬੀਰ ਬਾਦਲ ਨੂੰ ਲੱਗਣ ਤੋਂ ਰੋਕੀ ਗਈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭੁੱਲਾਂ ਬਖਸ਼ਾਈਆਂ ਸਨ ਅਤੇ ਉਹ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ‘ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।

Leave a Reply

Your email address will not be published. Required fields are marked *