ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਪਾਰਟੀ ਚੋਣ ਨਿਸ਼ਾਨ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਵੜਿੰਗ ਨੇ ਦਰਬਾਰ ਸਾਹਿਬ ਦੇ ਬਾਹਰ ਅਕਾਲੀ ਨੇਤਾ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ‘ਚ ਨਿੰਦਾ ਕਰਦੇ ਹੋਏ ਇਸਨੂੰ ਅਮਨ ਕਾਨੂੰਨ ਦੀ ਫੇਲ੍ਹ ਸਥਿਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜ ਰਹੇ ਹਨ। ਗੈਂਗਸਟਰਾਂ ਵੱਲੋਂ ਲਗਾਤਾਰ ਵਪਾਰੀਆਂ ਤੇ ਸਿਆਸੀ ਨੇਤਾਵਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ।