ਜਨਮੇਜਾ ਸਿੰਘ ਸੇਖੋਂ ਨੇ ਸੁਖਬੀਰ ‘ਤੇ ਹਮਲੇ ਨੂੰ ਦੱਸਿਆ ਸੋਚੀ-ਸਮਝੀ ਸਾਜ਼ਿਸ਼, ਕੀਤੀ ਜਾਂਚ ਦੀ ਮੰਗ

ਫਿਰੋਜ਼ਪੁਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੇ ਮਾਮਲੇ ਦੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਨੇ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਜ਼ਾ ਲਗਾਉਣ ਤੋਂ ਬਾਅਦ ਸੁਖਬੀਰ ਬਾਦਲ ਇੱਕ ਨਿਮਾਣੇ ਸਿੱਖ ਵਜੋਂ ਉਸ ਸਜ਼ਾ ਨੂੰ ਪੂਰਾ ਕਰਨ ਲਈ ਦਰਬਾਰ ਸਾਹਿਬ ਦੇ ਬਾਹਰ ਬੈਠੇ ਸਨ।

ਉਨ੍ਹਾਂ ਕਿਹਾ ਕਿ ਇੱਕ ਸੋਚੀ-ਸਮਝੀ ਸਾਜਿਸ਼ ਦੇ ਤਹਿਤ ਅੱਜ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ, ਜੋ ਕਿ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਡੂੰਘੀ ਸਾਜ਼ਿਸ਼ ਹੈ ਅਤੇ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾ ਸਕੇ, ਉਹ ਘੱਟ ਹੈ ਅਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸੇਵਾ ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਅ ਰਹੇ ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ ਕੀਤਾ ਗਿਆ, ਹਾਲਾਂਕਿ ਗੋਲੀ ਚਲਾਉਣ ਵਾਲੇ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸੁਖਬੀਰ ਬਾਦਲ ਪੂਰੀ ਤਰ੍ਹਾਂ ਸੁਰੱਖਿਅਤ ਹਨ।

Leave a Reply

Your email address will not be published. Required fields are marked *