ਸ੍ਰੀ ਅਨੰਦਪੁਰ ਸਾਹਿਬ: ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚੇ ਬਿਕਰਮ ਸਿੰਘ ਮਜੀਠੀਆ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਨਾ ਕਰਦਿਆਂ ਪਾਠ ਕਰਨ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਤਖਤ ਸ੍ਰੀ ਕੇਸਗੜ ਸਾਹਿਬ ਦੇ ਬਿਲਕੁਲ ਸਾਹਮਣੇ ਜ਼ਮੀਨ ‘ਤੇ ਬੈਠੇ ਬਿਕਰਮ ਸਿੰਘ ਮਜੀਠੀਆ ਦੇ ਨਾਲ ਸੁੱਚਾ ਸਿੰਘ ਲੰਗਾਹ , ਇੱਕ ਅਗਜੈਟਿਵ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਵੀ ਹਾਜ਼ਰ ਹਨ। ਇਕ ਘੰਟਾ ਪਾਠ ਕਰਨ ਉਪਰੰਤ ਉਹ ਬਰਤਨਾਂ ਦੀ ਸੇਵਾ ਕਰਨਗੇ। ਇਸ ਮੌਕੇ ਉਹਨਾਂ ਦੇ ਗਲਾਂ ਵਿੱਚ ਤਖਤੀਆਂ ਪਾਈਆਂ ਹੋਈਆਂ ਹਨ।
ਬਿਕਰਮ ਸਿੰਘ ਮਜੀਠੀਆ ਸੇਵਾ ਕਰਨ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ, ਪਾਠ ਕਰਨ ਦੀ ਸੇਵਾ ਕੀਤੀ ਸ਼ੁਰੂ
