ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਆਏ ਦਿਨ ਵੱਡੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਇਕ ਵਿਅਕਤੀ ਦੇ ਬੈਗ ਵਿਚੋਂ ਜ਼ਿੰਦਾ ਕਾਰਤੂਸ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਜਗਤਾਰ ਸਿੰਘ ਢਿੱਲੋਂ ਨਾਂ ਦੇ ਵਿਅਕਤੀ ਦੇ ਬੈਗ ‘ਚੋਂ 12 ਜ਼ਿੰਦਾ ਕਾਰਤੂਸ ਮਿਲੇ ਹਨ। ਇਹ ਜ਼ਿੰਦਾ ਕਾਰਤੂਸ CISF ਨੇ ਸਕੈਨਿੰਗ ਦੌਰਾਨ ਬੈਗ ‘ਚੋਂ ਬਰਾਮਦ ਕੀਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਯਾਤਰੀ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾ ਰਿਹਾ ਸੀ। ਸੁਰੱਖਿਆ ਏਜੰਸੀਆਂ ਨੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਹੈ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਾਰਤੂਸ ਵਿਅਕਤੀ ਦੇ ਬੈਗ ਵਿਚ ਕਿਵੇਂ ਆਏ ਅਤੇ ਇਸ ਪਿੱਛੇ ਕੀ ਮਕਸਦ ਹੋ ਸਕਦਾ ਹੈ।